ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ ਨਗਰ ਵੱਲੋਂ ਵਿਸ਼ਾਲ ਨਗਰ ਕੀਰਤਨ 2 ਨਵੰਬਰ ਨੂੰ
ਜਲੰਧਰ:(ਰਮੇਸ਼ ਗਾਬਾ) ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ, ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ ਨਗਰ, ਗੁਲਾਬ ਦੇਵੀ ਰੋਡ, ਜਲੰਧਰ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਪ੍ਰਬੰਧਕ ਕਮੇਟੀ ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ ਨਗਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ 2 ਨਵੰਬਰ, ਐਤਵਾਰ ਨੂੰ ਸਵੇਰੇ 7 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਮਨਾਈ ਜਾ ਸਕੇ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 5 ਨਵੰਬਰ 2025 ਦਿਨ ਬੁੱਧਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।
PUBLISHED BY LMI DAILY NEWS PUNJAB
My post content
