ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਸੈਮੀਨਾਰ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ, ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਹੁੰ ਚੁਕਾਈ

ਜਲੰਧਰ, 28 ਅਕਤੂਬਰ (ਰਮੇਸ਼ ਗਾਬਾ): ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ‘ਚੌਕਸੀ: ਸਾਡੀ ਸਾਂਝੀ ਜ਼ਿੰਮੇਵਾਰੀ’ ਥੀਮ ਤਹਿਤ 2 ਨਵੰਬਰ ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਜੀਲੈਂਸ ਬਿਊਰੋ, ਯੂਨਿਟ ਜਲੰਧਰ ਵੱਲੋਂ ਅੱਜ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ ਵਿਖੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਜਲੰਧਰ ਅਸ਼ਵਨੀ ਕੁਮਾਰ ਨੇ ਆਪਣੇ ਭਾਸ਼ਣ ਵਿੱਚ ਭ੍ਰਿਸ਼ਟਾਚਾਰ ਵਧਣ ਦੇ ਕਾਰਨਾਂ ਬਾਰੇ ਚਰਚਾ ਕੀਤੀ। ਉਨ੍ਹਾਂ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ, ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮ ਵਿਚ ਘਪਲੇਬਾਜ਼ੀ ਕਰਦਾ ਹੈ, ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ 1800-1800-1000 ਅਤੇ ਵੈੱਬਸਾਈਟ www.vigilancebureau.punjab.gov.in ਅਤੇ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਵੱਟਸਐਪ ਨੰਬਰ 95012-00200 ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸ ਦੌਰਾਨ ਭ੍ਰਿਸ਼ਟਾਚਾਰ ਨੂੰ ਨਕੇਲ ਪਾਉਣ ਅਤੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਵਿਜੀਲੈਂਸ ਬਿਊਰੋ ਨੂੰ ਸਹਿਯੋਗ ਦੇਣ ਲਈ ਹਾਜ਼ਰੀਨ ਨੂੰ ਸਹੁੰ ਵੀ ਚੁਕਾਈ ਗਈ ਅਤੇ ਜਾਗਰੂਕਤਾ ਪੈਂਫਲੈੱਟ ਵੰਡੇ ਗਏ। ਸੈਮੀਨਾਰ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਧਰਮਜੀਤ ਸਿੰਘ ਪਰਮਾਰ, ਡੀਨ (ਐਜੂਕੇਸ਼ਨ) ਡਾ. ਅਮਿਤ ਕੁਮਾਰ, ਡੀਨ (ਅਕੈਡਮਿਕ) ਡਾ. ਵਿਜੇ ਧੀਰ, ਸਟਾਫ ਅਤੇ ਵੱਡੀ ਗਿਣਤੀ ਵਿਦਿਆਰਥੀ ਮੌਜੂਦ ਸਨ।

PUBLISHED BY LMI DAILY NEWS PUNJAB

Ramesh Gaba

10/28/20251 min read

white concrete building during daytime
white concrete building during daytime

My post content