ਸਰਵਜੀਤ ਕੌਰ ਮਾਣੂੰਕੇ ਨੇ ਲੜਕੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਉੱਤਮਤਾ ਹਾਸਲ ਕਰਨ ਲਈ ਕੀਤਾ ਉਤਸ਼ਾਹਿਤ ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਡਾ. ਬੀ.ਆਰ. ਅੰਬੇਡਕਰ ਭਵਨ ਦਾ ਦੌਰਾ, ਜਲੰਧਰ ਪ੍ਰਸ਼ਾਸਨ ਦੀ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਕੋਚਿੰਗ ਦੀ ਪਹਿਲਕਦਮੀ ਨੂੰ ਸਲਾਹਿਆ

ਜਲੰਧਰ, 30 ਅਕਤੂਬਰ :(ਰਮੇਸ਼ ਗਾਬਾ)ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਚੇਅਰਪਰਸਨ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਵਿੱਚ ਅੱਜ ਡਾ. ਬੀ.ਆਰ. ਅੰਬੇਡਕਰ ਭਵਨ ਦਾ ਦੌਰਾ ਕੀਤਾ ਅਤੇ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਦੌਰੇ ਦੌਰਾਨ, ਚੇਅਰਪਰਸਨ ਸਰਵਜੀਤ ਕੌਰ ਮਾਣੂੰਕੇ ਨੇ ਵਿਦਿਆਰਥਣਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਦ੍ਰਿੜਤਾ ਤੇ ਲਗਨ ਨਾਲ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਜਲੰਧਰ ਪ੍ਰਸ਼ਾਸਨ ਵੱਲੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ, ਅਧਿਐਨ ਸਮੱਗਰੀ ਅਤੇ ਕਰੀਅਰ ਕਾਊਂਸਲਿੰਗ ਪ੍ਰਦਾਨ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਸਿੱਖਿਆ ਅਤੇ ਸਸ਼ਕਤੀਕਰਨ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਉਪਰਾਲੇ ਨਾ ਸਿਰਫ਼ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹਣਗੇ ਬਲਕਿ ਲੜਕੀਆਂ ਵਿੱਚ ਆਤਮਵਿਸ਼ਵਾਸ ਵੀ ਪੈਦਾ ਕਰਨਗੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਣ ਮਹਿਸੂਸ ਕਰਵਾਉਣਗੇ। ਮੌਜੂਦਾ ਸਮੇਂ ਇਸ ਪ੍ਰੋਗਰਾਮ ਤਹਿਤ 25 ਵਿਦਿਆਰਥਣਾਂ ਸਿਖ਼ਲਾਈ ਪ੍ਰਾਪਤ ਕਰ ਰਹੀਆਂ ਹਨ, ਜਿਸਦਾ ਉਦੇਸ਼ ਵੱਖ-ਵੱਖ ਸਰਕਾਰੀ ਵਿਭਾਗਾਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਾਸ਼ੀਏ 'ਤੇ ਪਏ ਵਰਗਾਂ ਦੀ ਪ੍ਰਤੀਨਿਧਤਾ ਨੂੰ ਵਧਾਉਣਾ ਹੈ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਕਮੇਟੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਵਿੱਦਿਅਕ ਅਤੇ ਹੁਨਰ ਵਿਕਾਸ ਪਹਿਲਕਦਮੀਆਂ ਲਈ ਨਿਰੰਤਰ ਸਹਾਇਤਾ ਦਾ ਭਰੋਸਾ ਦਿੱਤਾ।

PUBLISHED BY LMI DAILY NEWS PUNJAB

Ramesh Gaba

10/30/20251 min read

a man riding a skateboard down the side of a ramp
a man riding a skateboard down the side of a ramp

My post content