ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ
ਜਲੰਧਰ, 5 ਨਵੰਬਰ:(ਰਮੇਸ਼ ਗਾਬਾ) ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਜਲੰਧਰ ਸ਼ਹਿਰ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ 'ਤੇ ਸ਼ਹਿਰ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਵਿਸ਼ਾਲ ਕੀਰਤਨ ਦਰਬਾਰਾਂ ਦਾ ਆਯੋਜਨ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਕੀਰਤਨ ਦਰਬਾਰਾਂ ਦੀ ਸਮਾਪਤੀ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਵਿਸ਼ੇਸ਼ ਲੰਗਰ ਲਗਾਇਆ ਗਿਆ। ਸੈਂਟਰਲ ਟਾਊਨ ਸਥਿਤ ਗੁਰਦੁਆਰਾ ਦੀਵਾਨ ਸਥਾਨ ਵਿਖੇ ਖਾਸ ਧਾਰਮਿਕ ਸਮਾਗਮ ਕਰਵਾਏ ਗਏ। ਇੱਥੇ ਸ਼ਬਦ-ਕੀਰਤਨ ਅਤੇ ਭਜਨ-ਸੰਧਿਆ ਦਾ ਆਯੋਜਨ ਹੋਇਆ, ਜਿਸ ਵਿੱਚ ਸੰਗਤਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਗੁਰਦੁਆਰੇ ਦੀ ਮੁੱਖ ਇਮਾਰਤ ਨੂੰ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਸੀ। ਸਮੁੱਚੇ ਸ਼ਹਿਰ ਵਿੱਚ ਗੁਰਪੁਰਬ ਦਾ ਉਤਸ਼ਾਹ ਦੇਖਣ ਨੂੰ ਮਿਲਿਆ, ਜਿੱਥੇ ਸ਼ਰਧਾਲੂਆਂ ਨੇ ਇੱਕ-ਦੂਜੇ ਨੂੰ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਗੁਰਦੁਆਰਾ ਸਾਹਿਬ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਸਮਾਨਤਾ, ਭਾਈਚਾਰਾ, ਸੇਵਾ ਅਤੇ ਇਮਾਨਦਾਰੀ ਦਾ ਸੰਦੇਸ਼ ਦਿੱਤਾ ਸੀ। ਇਸੇ ਸੁਨੇਹੇ ਨੂੰ ਯਾਦ ਕਰਦਿਆਂ ਗੁਰਦੁਆਰਾ ਸਾਹਿਬ ਵਿੱਚ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ। ਕੀਰਤਨ ਦਰਬਾਰ ਦੀ ਸਮਾਪਤੀ ਤੋਂ ਬਾਅਦ ਵਿਸ਼ੇਸ਼ ਲੰਗਰ ਦਾ ਪ੍ਰਬੰਧ ਕੀਤਾ ਗਿਆ।
PUBLISHED BY LMI DAILY NEWS PUNJAB
My post content
