ਡੇਅਰੀ ਵਿਕਾਸ ਵਿਭਾਗ ਵੱਲੋਂ ਐਸ.ਸੀ. ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ 15 ਤੋਂ ਸਿਖ਼ਲਾਈ ਉਪਰੰਤ ਉਮੀਦਵਾਰਾਂ ਨੂੰ 2,5 ਤੇ 10 ਦੁਧਾਰੂ ਪਸ਼ੂਆਂ ਦੀ ਖ਼ਰੀਦ ’ਤੇ 33 ਫੀਸਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ

ਜਲੰਧਰ, 9 ਸਤੰਬਰ :(ਰਮੇਸ਼ ਗਾਬਾ) ਡੇਅਰੀ ਵਿਕਾਸ ਵਿਭਾਗ ਵੱਲੋਂ ਐਸ.ਸੀ. ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ ਦਾ ਪਹਿਲਾ ਬੈਚ 15 ਸਤੰਬਰ 2025 ਤੋਂ ਡੇਅਰੀ ਸਿਖ਼ਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਡਿਪਟੀ ਡਾਇਰੈਕਟਰ, ਡੇਅਰੀ ਕਸ਼ਮੀਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਿਖ਼ਲਾਈ ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਿਖ਼ਲਾਈ ਦੌਰਾਨ ਸਿਖਿਆਰਥੀਆਂ ਨੂੰ 3500 ਰੁਪਏ ਵਜੀਫ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਇਹ ਦੱਸਿਆ ਕਿ ਸਿਖ਼ਲਾਈ ਕੋਰਸ ਲਈ ਉਮੀਦਵਾਰ ਦੀ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਕੀਤੀ ਜਾਵੇਗੀ। ਯੋਗਤਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ (ਮਰਦ/ਔਰਤ) ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ, ਘੱਟੋ-ਘੱਟ ਪੰਜਵੀਂ ਕਲਾਸ ਪਾਸ ਹੋਵੇ ਅਤੇ ਪੇਂਡੂ ਪਿਛੋਕੜ ਨਾਲ ਸਬੰਧ ਰੱਖਦਾ ਹੋਵੇ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ 12 ਸਤੰਬਰ 2025 ਤੱਕ ਦਫਤਰ, ਡਿਪਟੀ ਡਾਇਰੈਕਟਰ, ਡੇਅਰੀ, ਆਰ.ਡੀ.ਡੀ.ਐਲ ਕੰਪਲੈਕਸ ਵਿਖੇ ਆਪਣਾ ਆਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖ਼ਲਾਈ ਉਪਰੰਤ ਉਮੀਦਵਾਰਾਂ ਨੂੰ 2, 5 ਤੇ 10 ਦੁਧਾਰੂ ਪਸ਼ੂਆਂ ਦੀ ਖ਼ਰੀਦ ’ਤੇ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98781-44601 ਅਤੇ 94787-26641 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

PUBLISHED BY LMI DAILY NEWS PUNJAB

Ramesh Gaba

9/9/20251 min read

worm's-eye view photography of concrete building
worm's-eye view photography of concrete building

My post content