ਸ਼ਾਹਕੋਟ ਪੁਲਿਸ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ, ਨਸ਼ੀਲੇ ਕੈਪਸੂਲ ਅਤੇ ਡਰੱਗ ਮਨੀ ਬਰਾਮਦ, 01 ਗ੍ਰਿਫ਼ਤਾਰ।*

ਜਲੰਧਰ/ਸ਼ਾਹਕੋਟ 19 ਨਵੰਬਰ (ਰਮੇਸ਼ ਗਾਬਾ) ਸ਼੍ਰੀ ਹਰਵਿੰਦਰ ਸਿੰਘ ਵਿਰਕ, PPS, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ-ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ DGP ਸਾਹਿਬ ਦੇ ਐਜੈਂਡੇ “ਯੁੱਧ ਨਸ਼ਿਆਂ ਵਿਰੁੱਧ” ਤਹਿਤ, ਸ਼੍ਰੀ ਸਰਬਜੀਤ ਰਾਏ, PPS, ਪੁਲਿਸ ਕਪਤਾਨ (ਤਫ਼ਤੀਸ਼), ਜਲੰਧਰ ਦਿਹਾਤੀ ਦੀ ਇਨਗਰਾਨੀ ਹੇਠ ਮਾੜੇ ਅੰਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਮੁੱਖ ਅਫ਼ਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵੱਲੋਂ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸ਼੍ਰੀ ਉਕਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਿਵੀਜ਼ਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫ਼ਸਰ ਥਾਣਾ ਸ਼ਾਹਕੋਟ ਦੀ ਟੀਮ SI ਸੁਖਵਿੰਦਰਪਾਲ ਸਿੰਘ ਥਾਣਾ ਸ਼ਾਹਕੋਟ ਸਮੇਤ ਪੁਲਿਸ ਪਾਰਟੀ ਨੇ ਮਿਤੀ 18.11.2025 ਨੂੰ ਇਲਾਕਾ ਥਾਣਾ ਸ਼ਾਹਕੋਟ ਦੇ ਏਰੀਏ ਵਿੱਚ ਨਸ਼ੇ ਦੇ ਖ਼ਿਲਾਫ਼ ਸਪੈਸ਼ਲ ਮੁਹਿੰਮ ਦੌਰਾਨ ਗਸ਼ਤ ਅਤੇ ਨਾਕਾਬੰਦੀ ਕਰ ਰਹੇ ਸਨ। ਇਸ ਦੌਰਾਨ ਪਿੰਡ ਢੰਡੋਵਾਲ ਦੇ ਨੇੜੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਕੈਪਸੂਲ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਸ 'ਤੇ ਇਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਪੁਲਿਸ ਵੱਲੋਂ ਮਾੜੇ ਅੰਸਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਲ-ਨਾਲ ਹੀ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਦੋਸ਼ੀ ਪਿਛਲੇ ਸਮੇਂ ਦੌਰਾਨ ਨਸ਼ੇ ਦੀ ਇਸ ਭਿਆਨਕ ਬਿਮਾਰੀ ਵਿੱਚ ਪੀੜਤ ਹੋ ਚੁੱਕੇ ਹਨ, ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਲਾਜ਼ ਕਰਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਉਹ ਨਸ਼ੇ ਦੀ ਬਿਮਾਰੀ ਤੋਂ ਮੁਕਤ ਹੋ ਕੇ ਆਪਣਾ ਤੰਦਰੁਸਤ ਜੀਵਨ ਜੀ ਸਕਣ। ਇਸ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਦਰਜ ਮੁਕੱਦਮਾ: ਮੁਕੱਦਮਾ ਨੰਬਰ 284 ਮਿਤੀ 18.11.2025 ਜੁਰਮ: 22-27(a), 61-85 NDPS Act ਥਾਣਾ ਸ਼ਾਹਕੋਟ, ਜ਼ਿਲ੍ਹਾ ਜਲੰਧਰ ਗ੍ਰਿਫ਼ਤਾਰ ਦੋਸ਼ੀ ਦਾ ਨਾਮ-ਪਤਾ: 1. ਰਮਨਦੀਪ ਉਰਫ਼ ਰੋਮੀ ਪੁੱਤਰ ਤਰਸੇਮ ਲਾਲ ਵਾਸੀ ਮਹੱਲਾ ਬਾਵੀਆਂ, ਸ਼ਾਹਕੋਟ, ਜ਼ਿਲ੍ਹਾ ਜਲੰਧਰ ਬਰਾਮਦਗੀ: 1. 25 ਨਸ਼ੀਲੀਆਂ ਗੋਲੀਆਂ, 185 ਨਸ਼ੀਲੇ ਕੈਪਸੂਲ ਅਤੇ ₹5550 ਡਰੱਗ ਮਨੀ ਬਰਾਮਦ 2. ਮੋਟਰਸਾਈਕਲ ਨੰਬਰ PB-67-C-8110 ਮਾਰਕਾ ਹੀਰੋ ਹੋਂਡਾ ਸੁਪਰ ਸਪਲੈਂਡਰ

PUBLISHED BY LMI DAILY NEWS PUNJAB

Ramesh Gaba

11/19/20251 min read

white concrete building
white concrete building

My post content