ਸਾਬਕਾ ਸਰਪੰਚ ਜਸਪ੍ਰੀਤ ਕੌਰ ਦੇ ਪਤੀ ਜੁਗਰਾਜ ਸਿੰਘ ਦੀ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਹੱਤਿਆ
ਸ੍ਰੀ ਹਰਗੋਬਿੰਦਪੁਰ ਸਾਹਿਬ 09 ਸਿਤੰਬਰ 2025 (ਜਸਪਾਲ ਚੰਦਨ):ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਚੀਮਾ ਖੁੱਡੀ ਵਿੱਚ ਅੱਜ ਸ਼ਾਮ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਕੇ ਸਾਬਕਾ ਸਰਪੰਚ ਜਸਪ੍ਰੀਤ ਕੌਰ ਦੇ ਪਤੀ ਅਤੇ ਮੌਜੂਦਾ ਸੰਮਤੀ ਮੈਂਬਰ ਜੁਗਰਾਜ ਸਿੰਘ ਦੀ ਹੱਤਿਆ ਕਰ ਦਿੱਤੀ ਗਈ। ਇਕੱਠੀ ਕੀਤੀ ਜਾਣਕਾਰੀ ਅਨੁਸਾਰ ਜੁਗਰਾਜ ਸਿੰਘ ਲੱਗਭਗ ਸ਼ਾਮ 4 ਵਜੇ ਆਪਣੇ ਘਰ ਹੇਠਾਂ ਬਣੀਆਂ ਦੁਕਾਨਾਂ ਵਿੱਚ ਬੈਠਾ ਹੋਇਆ ਸੀ। ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀ ਆਏ ਤੇ ਉਸ ਉੱਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ। ਉਪਰੰਤ ਉਹਨਾ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਤੁਰੰਤ ਬਟਾਲਾ ਦੇ ਹਸਪਤਾਲ ਲਿਜਾਇਆ ਗਿਆ ਪਰ ਰਾਹ ਵਿੱਚ ਹੀ ਉਸਨਾ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਰੀ ਹਰਗੋਬਿੰਦਪੁਰ ਸਾਹਿਬ ਦੇ ਡੀ.ਐਸ.ਪੀ. ਹਰੀਸ਼ ਬਹਿਲ ਤੇ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਐਸ.ਐਚ.ਓ. ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਸੀ.ਸੀ.ਟੀ.ਵੀ. ਕੈਮਰੇ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕਤਲ ਦੀ ਘਟਨਾ ਨਾਲ ਪਿੰਡ ਚੀਮਾ ਖੁੱਡੀ ਅਤੇ ਨਜ਼ਦੀਕੀ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪੁਲਿਸ ਵੱਲੋਂ ਕਾਤਲਾਂ ਦੀ ਪਛਾਣ ਕਰਕੇ ਜਲਦ ਗ੍ਰਿਫ਼ਤਾਰੀ ਦਾ ਭਰੋਸਾ ਦਵਾਇਆ ਹੈ।
PUBLISHED BY LMI DAILY NEWS PUNJAB
My post content
