ਹੜ੍ਹ ਪੀੜਤਾਂ ਦੀ ਮਦਦ ਲਈ ਕੈਮਿਸਟ ਐਸੋਸੀਏਸ਼ਨਾਂ ਆਈਆਂ ਅੱਗੇ,, , ਡਿਪਟੀ ਕਮਿਸ਼ਨਰ ਨੂੰ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ 2.52 ਲੱਖ ਦੇ ਚੈੱਕ ਸੌਂਪੇ

ਜਲੰਧਰ, 15 ਨਵੰਬਰ (ਰਮੇਸ਼ ਗਾਬਾ) : ਹੜ੍ਹ ਪੀੜਤਾਂ ਦੀ ਮਦਦ ਲਈ ਜ਼ਿਲ੍ਹੇ ਦੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਅੱਗੇ ਆ ਰਹੇ ਹਨ। ਇਸੇ ਕੜੀ ਤਹਿਤ ਅੱਜ ਜ਼ਿਲ੍ਹਾ ਜਲੰਧਰ ਕੈਮਿਸਟ ਐਸੋਸੀਏਸ਼ਨ ਅਤੇ ਰਿਟੇਲ ਕੈਮਿਸਟ ਐਸੋਸੀਏਸ਼ਨ ਜਲੰਧਰ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ 2,52,100 ਰੁਪਏ ਦੇ ਚੈੱਕ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ ਸੌਂਪੇ ਗਏ। ਇਸ ਮੌਕੇ ਪ੍ਰਧਾਨ ਸੰਜੇ ਸਹਿਗਲ, ਚੇਅਰਮੈਨ ਤਜਿੰਦਰਪਾਲ ਸਿੰਘ, ਵਾਈਸ ਚੇਅਰਮੈਨ ਜੇ.ਐਸ. ਚਾਵਲਾ, ਜਨਰਲ ਸਕੱਤਰ ਜਸਪਾਲ ਸਿੰਘ, ਵਰਕਿੰਗ ਪ੍ਰਧਾਨ ਦੇਵ ਸ਼ਰਮਾ, ਵਰਕਿੰਗ ਜਨਰਲ ਸਕੱਤਰ ਮਨੇਂਦਰ ਸਿੰਘ ਅਤੇ ਸੀਨੀਅਰ ਵਾਈਸ ਪ੍ਰਧਾਨ ਸੁਨੀਲ ਕੱਕੜ ਮੌਜੂਦ ਸਨ। ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੈਮਿਸਟ ਐਸੋਸੀਏਸ਼ਨਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਇਸ ਯੋਗਦਾਨ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਔਖੀ ਘੜੀ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ ਅਤੇ ਸਮਾਜ ਸੇਵੀ ਅਤੇ ਦਾਨੀ ਸੱਜਣਾਂ ਵੱਲੋਂ ਵੀ ਰਾਜ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਹੜ੍ਹ ਪੀੜਤਾਂ ਨੂੰ ਰਾਹਤ ਪਹੁੰਚਾਉਣ ਵਿੱਚ ਸਰਗਰਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ, ਜੋ ਹੜ੍ਹ ਪੀੜਤਾਂ ਦੀ ਮਦਦ ਲਈ ਸਹਿਯੋਗ ਕਰਨਾ ਚਾਹੁੰਦਾ ਹੈ, ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿਚ ਸਹਾਇਤਾ ਰਾਸ਼ੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਐਸੋਸੀਏਸ਼ਨਾਂ ਵੱਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਇਸ ਉਪਰਾਲੇ ਨਾਲ ਹੋਰਨਾਂ ਸਮਾਜ ਸੇਵੀ ਅਤੇ ਦਾਨੀ ਸੱਜਣਾਂ ਨੂੰ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦੀ ਪ੍ਰੇਰਨਾ ਮਿਲੇਗੀ।

PUBLISHED BY LMI DAILY NEWS PUNJAB

Ramesh Gaba

11/15/20251 min read

black blue and yellow textile
black blue and yellow textile

My post content