ਸ੍ਰੀ ਹਰਗੋਬਿੰਦਪੁਰ ਤੋਂ 22 ਸਾਲਾ ਨੌਜਵਾਨ ਲਾਪਤਾ, ਪਰਿਵਾਰ ਵੱਲੋਂ ਪੁਲਿਸ ਨੂੰ ਦਿੱਤੀ ਦਰਖ਼ਾਸਤ
ਸ੍ਰੀ ਹਰਗੋਬਿੰਦਪੁਰ ਸਾਹਿਬ 17 ਨਵੰਬਰ (ਜਸਪਾਲ ਚੰਦਨ): ਇਥੋਂ ਦੇ ਰਹਿਣ ਵਾਲੇ ਇਕ 22 ਸਾਲਾ ਨੌਜਵਾਨ ਦੇ ਪਿਛਲੇ ਦੋ ਦਿਨ ਤੋਂ ਲਾਪਤਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪਰਿਵਾਰ ਅਨੁਸਾਰ ਕਰਨਬੀਰ ਸਿੰਘ, ਪੁੱਤਰ ਸਤਨਾਮ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ, ਬੀਤੇ ਦਿਨ ਰੋਜ਼ਾਨਾ ਦੀ ਤਰ੍ਹਾਂ ਕੰਮ ਤੇ ਗਿਆ ਸੀ ਪਰ ਸ਼ਾਮ ਤੱਕ ਘਰ ਵਾਪਸ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੇ ਆਪਣੇ ਪੱਧਰ ’ਤੇ ਕਾਫ਼ੀ ਖੋਜ ਕੀਤੀ ਪਰ ਕੋਈ ਪਤਾ ਨਾ ਲੱਗਣ ’ਤੇ ਉਹਨਾਂ ਵੱਲੋਂ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਇਸ ਬਾਬਤ ਲਿਖਤੀ ਦਰਖ਼ਾਸਤ ਦਿੱਤੀ ਗਈ ਹੈ। ਇਸ ਮਾਮਲੇ ਬਾਰੇ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਲਾਪਤਾ ਨੌਜਵਾਨ ਦਾ ਇਸ਼ਤਿਹਾਰ ਜਾਰੀ ਕਰਕੇ ਸਾਰੇ ਨਜ਼ਦੀਕੀ ਥਾਣਿਆਂ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਵੱਲੋਂ ਨੌਜਵਾਨ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਤੇ ਪਰਿਵਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਕਰਨਬੀਰ ਸਿੰਘ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
PUBLISHED BY LMI DAILY NEWS PUNJAB
My post content
