ਚੇਤਨਾ ਵਿੱਦਿਅਕ ਟੂਰ ਤਹਿਤ ਵਿਦਿਆਰੀਥੀਆਂ ਨੂੰ ਕਰਵਾਇਆ ਜ਼ਿਲ੍ਹਾ ਚੋਣ ਦਫ਼ਤਰ ਦਾ ਦੌਰਾ

ਜਲੰਧਰ, 24 ਨਵੰਬਰ(ਰਮੇਸ਼ ਗਾਬਾ) : ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ ‘ਚੇਤਨਾ ਵਿੱਦਿਅਕ ਟੂਰ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਫੀ ਪਿੰਡ ਅਤੇ ਡਿਪਸ ਸਕੂਲ ਅਰਬਨ ਇਸਟੇਟ, ਜਲੰਧਰ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਚੋਣ ਦਫਤਰ ਦਾ ਦੌਰਾ ਕਰਵਾਇਆ ਗਿਆ। ਟੂਰ ਦੌਰਾਨ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਲੋਕਤੰਤਰ ਦੀ ਮਜ਼ਬੂਤੀ ਵਿੱਚ ਨੌਜਵਾਨਾਂ ਦੀ ਮਹੱਤਵਪੂਰਣ ਭੂਮਿਕਾ ਬਾਰੇ ਜਾਗਰੂਕ ਕੀਤਾ ਗਿਆ। ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ਰਜਿਸਟ੍ਰੇਸ਼ਨ ਲਈ ਵਰਤੇ ਜਾਣ ਵਾਲੇ ਵੱਖ-ਵੱਖ ਫਾਰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰ. 6, ਵੋਟਰ ਸੂਚੀ ਵਿੱਚ ਦਰਜ ਵੋਟ ਕਟਵਾਉਣ ਲਈ ਫਾਰਮ ਨੰ. 7, ਵੋਟਰ ਕਾਰਡ ਵਿੱਚ ਦਰੁੱਸਤੀ ਕਰਵਾਉਣ ਲਈ/ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਸ਼ਿਫਟਿੰਗ ਲਈ/ਡੁਪਲੀਕੇਟ ਵੋਟਰ ਕਾਰਡ ਪ੍ਰਾਪਤ ਕਰਨ ਲਈ/ਪੀ.ਡਬਲਯੂ.ਡੀ. ਵਜੋਂ ਮਾਰਕਿੰਗ ਲਈ ਫਾਰਮ ਨੰ. 8 , ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ. 6-ਬੀ ਅਤੇ ਐਨ. ਆਰ.ਆਈ. ਨੂੰ ਵੋਟਰ ਵਜੋਂ ਵੋਟਰ ਸੂਚੀ ਵਿੱਚ ਦਰਜ ਕਰਨ ਲਈ ਫਾਰਮ ਨੰ. 6-ਏ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਚਾਰ ਯੋਗਤਾ ਮਿਤੀਆਂ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਵੱਖ-ਵੱਖ ਐਪਲੀਕੇਸ਼ਨਾਂ/ਪੋਰਟਲ ਜਿਵੇਂ ਕਿ ਵੋਟਰ ਹੈਲਪਲਾਈਨ ਐਪ, ਨੋ ਯੂਅਰ ਕੈਂਡੀਡੇਟ, ਸੀ-ਵਿਜਿਲ ਅਤੇ ਵੋਟਰ ਸਰਵਿਸ ਪੋਰਟਲ (http://voters.eci.gov.in/ ) ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵਿਧਾਨ ਸਭਾ/ਲੋਕ ਸਭਾ ਚੋਣ ਹਲਕਿਆਂ ਬਾਰੇ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੂਥ ਲੈਵਲ ਅਫਸਰ ਦੀ ਜ਼ਿੰਮੇਵਾਰੀ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕੋਈ ਵੀ ਵਿਅਕਤੀ ਚੋਣ ਪ੍ਰਕਿਰਿਆ ਜਾਂ ਵੋਟਰ ਵਜੋਂ ਰਜਿਸਟ੍ਰੇਸ਼ਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ/ਸੁਝਾਅ ਲੈਣ ਲਈ ਟੋਲ ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ਰਾਹੀਂ ਜ਼ਿਲ੍ਹਾ ਚੋਣ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਰਜਨੀ ਗੁਪਤਾ, ਅਮਨਪ੍ਰੀਤ ਕੌਰ ਅਤੇ ਸੰਦੀਪ ਸਿੰਘ, ਲੈਕਚਰਾਰ ਮਨਜੀਤ ਸਿੰਘ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਕਰਮਚਾਰੀ ਮਨਦੀਪ ਕੌਰ ਅਤੇ ਊਸ਼ਾ ਰਾਣੀ ਵੀ ਮੌਜੂਦ ਸਨ।

PUBLISHED BY LMI DAILY NEWS PUNJAB

Ramesh Gaba

11/24/20251 min read

photo of white staircase
photo of white staircase

My post content