*ਡਿਪਟੀ ਕਮਿਸ਼ਨਰ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ, ਇਲਾਕਾ ਵਾਸੀਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ*
ਜਲੰਧਰ, 2 ਸਤਬੰਰ :(ਰਮੇਸ਼ ਗਾਬਾ)ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਚਿੱਟੀ ਵੇਈਂ ਵਿੱਚ ਪਾਣੀ ਦਾ ਪੱਧਰ ਵੱਧਣ ਕਰਕੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸਥਾਨਕ ਲੋਕਾਂ ਨੂੰ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਜੇਕਰ ਕੋਈ ਹੜ੍ਹਾਂ ਵਰਗੀ ਸਥਿਤੀ ਪੈਦਾ ਹੁੰਦੀ ਹੈ ਤਾਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਡਾ. ਅਗਰਵਾਲ ਨੇ ਲੋਕਾਂ ਚੌਕਸ ਰਹਿਣ ਦੀ ਅਪੀਲ ਕਰਦਿਆਂ ਦੁਹਰਾਇਆ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਪ੍ਰਕਾਰ ਦੀ ਐਮਰਜੈਂਸੀ ਨਾਲ ਨਜਿੱਠਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਨੀਵੇਂ ਇਲਾਕਿਆਂ ਵਿੱਚ ਪਹਿਲਾਂ ਹੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਦੌਰਾ ਕਰ ਰਹੇ ਸਨ ਅਤੇ ਇਸ ਦੌਰਾਨ ਚਿੱਟੀ ਵੇਈਂ ਉਪਰ ਇਕੱਠੇ ਹੋਏ ਲੋਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਲੋਕਾਂ ਦੇ ਸ਼ੰਕੇ ਦੂਰ ਕਰਦਿਆਂ ਉਨ੍ਹਾਂ ਨੂੰ ਪੰਜਾਬ ਸਕਰਾਰ ਵਲੋਂ ਕੀਤੇ ਪ੍ਰਬੰਧਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
PUBLISHED BY LMI DAILY NEWS PUNJAB
My post content
