ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਜਿੰਮ ‘ਆਫ ਦਿ ਗ੍ਰਿਡ’ ਨੇੜੇ ਮਾਡਲ ਟਾਊਨ ’ਚ ਫਾਇਰਿੰਗ ਦੀ ਘਟਨਾ ’ਚ ਸ਼ਾਮਲ 2 ਫ਼ਰਾਰ ਮੁਲਜ਼ਮ ਗ੍ਰਿਫ਼ਤਾਰ,, 2 ਪਿਸਤੌਲ .32 ਬੋਰ ਸਮੇਤ 2 ਜ਼ਿੰਦਾ ਰੌਂਦ ਬਰਾਮਦ,,
ਜਲੰਧਰ, 1 ਦਸੰਬਰ:(ਰਮੇਸ਼ ਗਾਬਾ) ਕਮਿਸ਼ਨਰੇਟ ਪੁਲਿਸ ਜਲੰਧਰ ਨੇ ਜਿੰਮ ਆਫ ਦਿ ਗਰਿੱਡ ਨੇੜੇ ਮਾਡਲ ਟਾਊਨ ਜਲੰਧਰ ਵਿੱਚ ਹੋਈ ਫਾਇਰਿੰਗ ਦੀ ਘਟਨਾ ਵਿੱਚ ਸ਼ਾਮਲ ਦੋ ਫਰਾਰ ਮੁਲਜ਼ਮਾਂ ਨੂੰ 2 ਪਿਸਤੌਲ .32 ਬੋਰ ਅਤੇ 2 ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜੇਅੰਤ ਪੁਰੀ, ਏ.ਡੀ.ਸੀ.ਪੀ.-II ਹਰਿੰਦਰ ਸਿੰਘ ਗਿੱਲ ਅਤੇ ਏ.ਸੀ.ਪੀ. (ਡੀ) ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ, ਇੰਚਾਰਜ ਸੀ.ਆਈ.ਏ. ਸਟਾਫ਼ ਅਤੇ ਐਸ.ਐਚ.ਓ ਬਲਵਿੰਦਰ ਕੁਮਾਰ ਦੀਆਂ ਪੁਲਿਸ ਟੀਮਾਂ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਕੱਦਮਾ ਨੰਬਰ 122 ਮਿਤੀ 02.07.2025 ਅ/ਧ 109, 62, 61(2) ਬੀ.ਐਨ.ਐਸ. 25-54-59 ਆਰਮਜ਼ ਐਕਟ ਥਾਣਾ ਡਵੀਜ਼ਨ ਨੰਬਰ 6 ਜਲੰਧਰ ਵਿੱਚ ਦਰਜ ਕੀਤਾ ਗਿਆ ਸੀ। ਇਸ ਮੁਕੱਦਮੇ ਵਿੱਚ ਪੁਲਿਸ ਵੱਲੋਂ ਪਹਿਲਾਂ ਮਿਤੀ 23.7.2025 ਨੂੰ ਭੁਪਿੰਦਰ ਸਿੰਘ ਵਾਸੀ ਗੜੁਪੜ, ਥਾਣਾ ਔੜ, ਜ਼ਿਲ੍ਹਾ ਐਸ.ਬੀ.ਐਸ. ਨਗਰ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 1 ਪਿਸਟਲ .32 ਬੋਰ ਅਤੇ 1 ਜ਼ਿੰਦਾ ਰੌਂਦ ਬਰਾਮਦ ਕੀਤਾ ਗਿਆ ਸੀ। ਮੁਕੱਦਮੇ ਵਿੱਚ ਅੱਗੇ ਕਾਰਵਾਈ ਕਰਦਿਆਂ ਮਿਤੀ 30.11.2025 ਨੂੰ ਖੂਫੀਆ ਸੋਰਸਾਂ ਅਤੇ ਟੈਕਨੀਕਲ ਇਨਪੁੱਟਸ ਦੇ ਆਧਾਰ ’ਤੇ ਜਲੰਧਰ ਪੁਲਿਸ ਵਲੋਂ ਵਾਰਦਾਤ ਵਿੱਚ ਸ਼ਾਮਲ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਰੱਜਤ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਫੋਲੜੀਵਾਲ ਥਾਣਾ ਸਦਰ ਜਲੰਧਰ ਅਤੇ ਹਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਫੋਲੜੀਵਾਲ ਥਾਣਾ ਸਦਰ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਤੋਂ 2 ਪਿਸਟਲ .32 ਬੋਰ ਅਤੇ 02 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਮੁਲਜ਼ਮ ਰੱਜਤ ਖਿਲਾਫ਼ ਪਹਿਲਾਂ ਤੋਂ 1 ਮੁਕੱਦਮਾ ਅਤੇ ਮੁਲਜ਼ਮ ਹਰਦੀਪ ਸਿੰਘ ਖਿਲਾਫ਼ 2 ਮੁਕੱਦਮੇ ਦਰਜ ਹਨ। ਗ੍ਰਿਫ਼ਤਾਰ ਮੁਲਜ਼ਮ ਪੁਲਿਸ ਰਿਮਾਂਡ ’ਤੇ ਹਨ ਅਤੇ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ।
PUBLISHED BY LMI DAILY NEWS PUNJAB
My post content
