ਕੌਮੀ ਲੋਕ ਅਦਾਲਤ 'ਚ 52 ਹਜ਼ਾਰ ਤੋਂ ਵੱਧ ਕੇਸਾਂ ਦਾ ਰਾਜ਼ੀਨਾਮੇ ਰਾਹੀਂ ਕੀਤਾ ਨਿਪਟਾਰਾ*

ਜਲੰਧਰ, 13 ਸਤੰਬਰ : (ਰਮੇਸ਼ ਗਾਬਾ) ਕੌਮੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਸ੍ਰੀ ਨਿਰਭਉ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਅੱਜ ਜਲੰਧਰ, ਫਿਲੌਰ ਅਤੇ ਨਕੋਦਰ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਸਾਰੇ ਤਰ੍ਹਾਂ ਦੇ ਅਦਾਲਤਾਂ ਵਿਚ ਲੰਬਿਤ ਸਿਵਲ ਕੇਸ, ਵਿਆਹ ਸਬੰਧੀ ਕੇਸ, ਐਮ.ਏ.ਸੀ.ਟੀ. ਕੇਸ. ਰਾਜ਼ੀਨਾਮਾ ਯੋਗ ਫੌਜਦਾਰੀ ਕੇਸ, ਟਰੈਫਿਕ ਚਲਾਨ ਅਤੇ ਬੈਂਕਾਂ, ਵਿੱਤੀ ਸੰਸਥਾਵਾਂ, ਬੀ.ਐਸ.ਐਨ.ਐਲ., ਪੀ.ਐਸ.ਪੀ.ਸੀ.ਐਲ. ਅਤੇ ਮਾਲ ਵਿਭਾਗ ਨਾਲ ਸਬੰਧਤ ਮੁਕੱਦਮੇ ਤੋਂ ਪਹਿਲਾਂ ਵਾਲੇ ਕੇਸ ਆਦਿ ਸੁਣਵਾਈ ਲਈ ਰੱਖੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਨਿਰਭਉ ਸਿੰਘ ਗਿੱਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਨੇ ਦੱਸਿਆ ਕਿ ਜਲੰਧਰ, ਫਿਲੌਰ ਅਤੇ ਨਕੋਦਰ ਵਿੱਚ ਕੁੱਲ 27 ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਲੋਕ ਅਦਾਲਤ ਵਿੱਚ ਕੁੱਲ 53,083 ਕੇਸ ਸੁਣਵਾਈ ਲਈ ਲਏ ਗਏ ਅਤੇ ਇਨ੍ਹਾਂ ਵਿੱਚੋਂ 52,238 ਕੇਸਾਂ ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ ਕੀਤਾ ਗਿਆ। ਲੋਕ ਅਦਾਲਤ ਵਿੱਚ 1301874274/- (130 ਕਰੋੜ 18 ਲੱਖ 74 ਹਜ਼ਾਰ 274/) ਰੁਪਏ ਦੇ ਅਵਾਰਡ ਨਿਪਟਾਏ ਗਏ। ਸ੍ਰੀ ਨਿਰਭਉ ਸਿੰਘ ਗਿੱਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਅੱਗੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਲੋਕਾਂ ਨੂੰ ਤੇਜ਼ੀ ਨਾਲ ਨਿਆਂ ਮਿਲਦਾ ਹੈ। ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫੈਸਲੇ ਵਿਰੁੱਧ ਕੋਈ ਅਪੀਲ ਦਾਇਰ ਨਹੀਂ ਕੀਤੀ ਜਾ ਸਕਦੀ। ਫੈਸਲਾ ਦੋਵਾਂ ਧਿਰਾਂ ਵਿਚਕਾਰ ਆਪਸੀ ਸਮਝੌਤੇ ਦੇ ਆਧਾਰ ’ਤੇ ਦਿੱਤਾ ਜਾਂਦਾ ਹੈ। ਲੋਕ ਅਦਾਲਤਾਂ ਭਾਈਚਾਰਕ ਸਾਂਝ ਵਧਾਉਂਦੀਆਂ ਹਨ। ਇਸ ਤੋਂ ਇਲਾਵਾ ਅਰਜੀਕਰਤਾ ਦੁਆਰਾ ਅਦਾ ਕੀਤੀ ਗਈ ਅਦਾਲਤੀ ਕੋਰਟ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਅਤੇ ਸ੍ਰੀ ਰਾਹੁਲ ਕੁਮਾਰ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਨੇ ਜਲੰਧਰ ਵਿੱਚ ਗਠਿਤ ਬੈਂਚਾਂ ਦਾ ਨਿਰੀਖਣ ਵੀ ਕੀਤਾ। ਇਸ ਸਬੰਧੀ ਸ੍ਰੀ ਰਾਹੁਲ ਕੁਮਾਰ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ਨੇ ਦੱਸਿਆ ਕਿ ਸਮੇਂ-ਸਮੇਂ ’ਤੇ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਂਦਾ ਹੈ, ਤਾਂ ਜੋ ਕੇਸਾਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਜਾ ਸਕੇ। ਲੋਕ ਅਦਾਲਤ ਵਿੱਚ ਕੇਸ ਲਗਾਉਣ ਅਤੇ ਕਿਸੇ ਵੀ ਕਾਨੂੰਨੀ ਮਾਮਲੇ ਬਾਰੇ ਸਲਾਹ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਲਈ ਕੋਈ ਵੀ ਵਿਅਕਤੀ ਟੋਲ ਫਰੀ ਨੰਬਰ 15100 ’ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਗਲੀ ਲੋਕ ਅਦਾਲਤ 13 ਦਸੰਬਰ 2025 ਨੂੰ ਲੱਗੇਗੀ। ਇਸ ਮੌਕੇ ’ਤੇ ਸ੍ਰੀ ਆਦਿਤਿਆ ਜੈਨ ਪ੍ਰਧਾਨ ਅਤੇ ਸ੍ਰੀ ਰੋਹਿਤ ਗੰਭੀਰ, ਸਕੱਤਰ ਬਾਰ ਐਸੋਸੀਏਸ਼ਨ, ਜਲੰਧਰ ਵੀ ਮੌਜੂਦ ਸਨ।

PUBLISHED BY LMI DAILY NEWS PUNJAB

Ramesh Gaba

9/13/20251 min read

worm's-eye view photography of concrete building
worm's-eye view photography of concrete building

My post content