ਸਿੱਖ ਪੰਥ ਦੇ ਦੋਸ਼ੀਆਂ ਨੂੰ “ਹੀਰੋ” ਵਜੋਂ ਪੇਸ਼ ਕਰਨ ਵਾਲੀ ਫ਼ਿਲਮ ਚੱਲਣ ਨਹੀਂ ਦਿੱਤੀ ਜਾਵੇਗੀ-ਇਮਾਨ ਸਿੰਘ ਮਾਨ
ਜਲੰਧਰ 2 ਦਸੰਬਰ (ਰਮੇਸ਼ ਗਾਬਾ)ਸਥਾਨਕ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਜਕਾਰੀ ਪ੍ਰਧਾਨ ਸ. ਇਮਾਨ ਸਿੰਘ ਮਾਨ ਨੇ ਕਿਹਾ ਕਿ 5 ਦਸੰਬਰ 2025 ਨੂੰ ਰਿਲੀਜ਼ ਹੋਣ ਵਾਲੀ ਫ਼ਿਲਮ "ਧੁਰੰਧਰ" ਦੇ ਖ਼ਿਲਾਫ਼ ਤਿੱਖਾ ਵਿਰੋਧ ਪ੍ਰਗਟ ਕੀਤਾ ਜਾਵੇਗਾ। ਸ. ਮਾਨ ਨੇ ਕਿਹਾ ਕਿ ਇਹ ਫ਼ਿਲਮ ਪੰਜਾਬ ਅਤੇ ਸਿੱਖ ਪੰਥ ਦੇ ਦੋਸ਼ੀਆਂ ਨੂੰ “ਹੀਰੋ” ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰਦੀ ਹੈ, ਜੋ ਸਿੱਖ ਕੌਮ ਲਈ ਅਪਮਾਨਜਨਕ ਅਤੇ ਇਤਿਹਾਸਿਕ ਸੱਚਾਈ ਨਾਲ ਛੇੜਛਾੜ ਹੈ।ਉਨ੍ਹਾਂ ਨੇ ਕਿਹਾ ਕਿ ਇਸਦੇ ਉਲਟ “ਪੰਜਾਬ 95” ਵਿੱਚ ਜਸਵੰਤ ਸਿੰਘ ਖਾਲੜਾ ਜੀ ਜੋ ਮਨੁੱਖੀ ਅਧਿਕਾਰਾਂ ਲਈ ਲੜ੍ਹਨ ਵਾਲੇ ਮਹਾਨ ਕਾਰਕੁੰਨ ਸਨ ਦਾ ਸੱਚਾ ਰੂਪ ਦਰਸਾਇਆ ਗਿਆ ਸੀ, ਪਰ ਉਸ ਫ਼ਿਲਮ ਨੂੰ ਰਿਲੀਜ਼ ਨਹੀਂ ਹੋਣ ਦਿੱਤਾ ਗਿਆ। ਇਹ ਦੋਹਰਾ ਮਾਪਦੰਡ ਸਪੱਸ਼ਟ ਕਰਦਾ ਹੈ ਕਿ ਫਿਲਮਾਂ ਰਾਹੀਂ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਦਿਖਾਉਣ ਦੀ ਸਾਜ਼ਿਸ਼ ਚੱਲ ਰਹੀ ਹੈ। ਉਹਨਾਂ ਕਿਹਾ ਕਿ ਇਸ ਫ਼ਿਲਮ ਨੂੰ ਕਿਸੇ ਵੀ ਹਾਲਤ ਵਿੱਚ ਚੱਲਣ ਨਹੀਂ ਦਿੱਤਾ ਜਾਵੇਗਾ।ਜੇਕਰ ਕੋਈ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਦੇ ਨਤੀਜਿਆਂ ਦਾ ਜਿੰਮੇਵਾਰ ਪ੍ਰਸ਼ਾਸ਼ਨ ਅਤੇ ਸਰਕਾਰ ਹੋਵੇਗੀ।ਇਸ ਮੌਕੇ ਉਹਨਾਂ ਨਾਲ ਸ. ਡਾ. ਹਰਜਿੰਦਰ ਸਿੰਘ ਜੱਖੂ, ਸੁਖਜੀਤ ਸਿੰਘ ਡਰੋਲੀ, ਮਨਜੀਤ ਸਿੰਘ ਰੇਰੂ, ਬਘੇਲ ਸਿੰਘ ਭਾਟੀਆ, ਜਗਰੂਪ ਸਿੰਘ, ਸੁਲੱਖਣ ਸਿੰਘ, ਸੁਰਜੀਤ ਸਿੰਘ ਖਾਲਿਸਤਾਨੀ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ ਕਲਕੱਤਾ, ਸਰਬਜੀਤ ਸਿੰਘ, ਗੁਰਦਿਆਲ ਸਿੰਘ ਲੋਹੀਆ, ਕੁਲਵੰਤ ਸਿੰਘ, ਜੋਗਿੰਦਰ ਸਿੰਘ, ਗੁਰਪ੍ਰਤਾਪ ਸਿੰਘ ਅਤੇ ਹੋਰ ਕਈ ਆਗੂ ਮੌਜੂਦ ਸਨ।
PUBLISHED BY LMI DAILY NEWS PUNJAB
My post content
