*ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਵੰਡੀ*
ਜਲੰਧਰ, 2 ਸਤੰਬਰ (ਰਮੇਸ਼ ਗਾਬਾ): ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਣੀਕ ਸਿੰਘ ਰੰਧਾਵਾ ਵਲੋਂ ਸ਼ਾਹਕੋਟ ਵਿਖੇ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰਤ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਆਪ ਆਗੂ ਪਿੰਦਰ ਪੰਡੋਰੀ, ਹਰਵਿੰਦਰ ਸਿੰਘ ਸੀਚੇਵਾਲ, ਹਰਚਰਨ ਸਿੰਘ ਸੰਧੂ ਆਦਿ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਇਸ ਮੁਸ਼ਕਲ ਹਾਲਾਤ ਵਿੱਚੋਂ ਕੱਢਣ ਲਈ ਦਿਨ-ਰਾਤ ਜੁਟੀ ਹੋਈ ਹੈ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹੀ ਹੈ।
PUBLISHED BY LMI DAILY NEWS PUNJAB
My post content
