ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਦੀਆਂ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ
ਜਲੰਧਰ (ਰਮੇਸ਼ ਗਾਬਾ)ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਨਵਪ੍ਰੀਤ ਬੱਲੀ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਸੂਬਾ ਜਨਰਲ ਸਕੱਤਰ ਸੁਰਿੰਦਰ ਕੰਬੋਜ ਨੇ ਚਲਾਈ । ਮੀਟਿੰਗ ਵਿੱਚ ਈਟੀਟੀ ਤੋਂ ਮਾਸਟਰ ਕਾਡਰ, ਮਾਸਟਰ ਤੋਂ ਲੈਕਚਰਾਰ ਅਤੇ ਹੈਡਮਾਸਟਰ ਕਾਡਰ, ਲੈਕਚਰਾਰ ਤੋਂ ਪ੍ਰਿੰਸੀਪਲ ਤਰੱਕੀਆਂ ਦਾ ਮੁੱਦਾ ਪ੍ਰਮੁੱਖਤਾ ਨਾਲ ਵਿਚਾਰਿਆ ਗਿਆ । ਇਹਨਾਂ ਮੁੱਦਿਆਂ ਤੇ ਜਥੇਬੰਦੀ ਆਪਣੇ ਪੱਧਰ ਤੇ ਅਤੇ ਸਾਂਝੇ ਅਧਿਆਪਕ ਮੋਰਚੇ ਦੇ ਮੁਹਾਜ ਤੋਂ ਲਗਾਤਾਰ ਸਰਕਾਰ ਤੇ ਦਬਾਅ ਬਣਾਕੇ ਰੱਖਿਆ ਜਾਵੇਗਾ । ਮਾਸਟਰ ਕੇਡਰ ਤੋਂ 1200 ਲੈਕਚਰਾਰ ਜੋ ਪ੍ਰਮੋਟ ਕੀਤੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਸਟੇਸ਼ਨ ਅਲਾਟ ਕੀਤੇ ਜਾਣ । ਮੀਟਿੰਗ ਵਿੱਚ ਅਧਿਆਪਕਾਂ ਦੀਆਂ ਹੋਈਆਂ ਬਦਲੀਆਂ ਨੂੰ ਲਾਗੂ ਕਰਵਾਉਣ ਲਈ ਡਾਇਰੈਕਟਰ ਸਕੂਲ ਸਿੱਖਿਆ ਨਾਲ 50% ਦੀ ਸ਼ਰਤ ਨੂੰ ਖਤਮ ਕਰਵਾਉਣ ਅਤੇ ਸਿੰਗਲ ਅਧਿਆਪਕ ਦੀ ਹੋਈ ਬਦਲੀ ਲਾਜ਼ਮੀ ਲਾਗੂ ਕਰਵਾਉਣ ਲਈ ਜਲਦੀ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ । ਹੜ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਫੰਡ ਮੁਹਿੰਮ ਤੇਜ਼ ਕਰਨ ਦਾ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ । ਹੜ ਪ੍ਰਭਾਵਿਤ ਏਰੀਏ ਦੇ ਸਕੂਲ ਵਿਦਿਆਰਥੀਆਂ ਲਈ ਬੈਗ ਸਟੇਸ਼ਨਰੀ ਅਤੇ ਮੈਡੀਕਲ ਕਿੱਟਾਂ ਦਾ ਪਰਬੰਧ ਕੀਤਾ ਜਾਵੇਗਾ। STFI ਤੇ AISGEF ਵੱਲੋਂ ਕੌਮੀ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 11 ਸੂਤਰੀ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਧਰਨੇ ਦੇ ਕੇ ਮੰਗ ਪੱਤਰ ਦੇਣ ਦਾ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ। ਸਾਂਝੇ ਫਰੰਟ ਦੇ 15-17 ਸਤੰਬਰ ਦੇ ਮੰਗ ਪੱਤਰ ਅਤੇ 11 ਅਕਤੂਬਰ ਨੂੰ ਸੰਗਰੂਰ ਧਰਨੇ ਲਈ ਟੀਚਰਜ਼ ਯੂਨੀਅਨ(ਵਿਗਿਆਨਿਕ) ਵੱਲੋਂ ਹਰੇਕ ਜਿਲ੍ਹੇ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਦੀਆਂ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਚੋਣਾਂ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ।ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਲਈ 5 ਅਕਤੂਬਰ ਨੂੰ ਨਾਮਜ਼ਦਗੀਆਂ ਜ਼ਿਲ੍ਹਾ ਪੱਧਰ ਤੇ ਕੀਤੀਆਂ ਜਾ ਸਕਦੀਆਂ ਹਨ ।ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਦੀਆਂ ਚੋਣਾਂ ਲਈ ਵੋਟਾਂ ਜ਼ਿਲ੍ਹਾ ਪੱਧਰ ਤੇ 12 ਅਕਤੂਬਰ ਨੂੰ ਪੈਣਗੀਆਂ । ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਪਰਗਟ ਸਿੰਘ ਜੰਬਰ, ਵਿੱਤ ਸਕੱਤਰ ਸੋਮ ਸਿੰਘ, ਪ੍ਰੈੱਸ ਸਕੱਤਰ ਐਨ.ਡੀ.ਤਿਵਾੜੀ, ਜਥੇਬੰਦਕ ਸਕੱਤਰ ਕੰਵਲਜੀਤ ਸੰਗੋਵਾਲ, ਦਫ਼ਤਰ ਸਕੱਤਰ ਗੁਰਜੀਤ ਸਿੰਘ ਮੋਹਾਲੀ, ਜਗਤਾਰ ਸਿੰਘ ਖਮਾਣੋਂ, ਕਮਲ ਨੰਡਾ, ਗੁਰਪ੍ਰੀਤ ਸਿੰਘ ਮੁਕਤਸਰ, ਰਸ਼ਮਿੰਦਰ ਪਾਲ ਸੋਨੂੰ, ਮਨਜੀਤ ਸਿੰਘ ਆਦਮਪੁਰ, ਰਜਨੀ ਪ੍ਰਕਾਸ਼ ਗੁਰਦਾਸਪੁਰ, ਅਸ਼ਵਨੀ ਕੁਮਾਰ, ਵਿਜੇ ਕੁਮਾਰ, ਸੁਮੇਸ਼ ਕੁਮਾਰ, ਤੇਜਬੀਰ ਸਿੰਘ ਤੇਜੀ ਮਾਲੋਵਾਲ, ਜਗਜੀਤ ਸਿੰਘ ਫਤਹਿਪੁਰ, ਆਤਮਦੇਵ ਸਿੰਘ, ਗੁਰਵਿੰਦਰ ਸਿੰਘ ਗੁਰਦਾਸਪੁਰ, ਸੁਖਪ੍ਰੀਤ ਸਿੰਘ ਮੋਹਾਲੀ, ਹਰੀਸ਼ ਕੁਮਾਰ ਸ਼ਰਮਾਂ, ਸੰਦੀਪ ਕੰਬੋਜ, ਪੰਕਜ ਕੁਮਾਰ ਜਲੰਧਰ, ਵਿਜੇ ਕੁਮਾਰ, ਸੁਖਵਿੰਦਰ ਸਿੰਘ ਆਦਿ ਆਗੂ ਸ਼ਾਮਲ ਹੋਏ ।ਇਹ ਜਾਣਕਾਰੀ ਪ੍ਰੈੱਸ ਨੂੰ ਸੂਬਾ ਪ੍ਰੈੱਸ ਸਕੱਤਰ ਐਨ.ਡੀ.ਤਿਵਾੜੀ ਨੇ ਪ੍ਰੈੱਸ ਨੋਟ ਰਾਹੀਂ ਸਾਂਝੀ ਕੀਤੀ ।.
PUBLISHED BY LMI DAILY NEWS PUNJAB
My post content
