ਰਾਹੁਲ ਗਾਂਧੀ ਨੂੰ ਮਕੋੜਾ ਪੱਤਣ ‘ਤੇ ਰੋਕਿਆ, ਸੱਤ ਪਿੰਡਾਂ ਦੇ ਲੋਕਾਂ ਨਾਲ ਨਹੀਂ ਮਿਲਣ ਦਿੱਤਾ ਗਿਆ

ਗੁਰਦਾਸਪੁਰ 15 ਸਿਤੰਬਰ (ਜਸਪਾਲ ਚੰਦਨ) ਆਲ ਇੰਡੀਆ ਨੇਸ਼ਨਲ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਅੱਜ ਦਿਨਾਨਗਰ ਦੇ ਮਕੋੜਾ ਪੱਤਣ ਰਾਵੀ ਦਰਿਆ ‘ਤੇ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹੁਲ ਗਾਂਧੀ ਨੂੰ ਰਾਵੀ ਦਰਿਆ ਦੇ ਪਾਰ ਵਸਦੇ ਸੱਤ ਪਿੰਡਾਂ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ। ਇਸ ਦੌਰਾਨ ਰਾਹੁਲ ਗਾਂਧੀ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਬਹਿਸ ਵੀ ਹੋਈ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਹੜ੍ਹ ਪੀੜਤਾਂ ਨਾਲ ਮਿਲਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਕਿਉਂ ਰੋਕਿਆ ਜਾ ਰਿਹਾ ਹੈ। ਇਸ ਮੌਕੇ ਐਸਪੀ ਯੁਗਰਾਜ ਸਿੰਘ ਵੀ ਰਾਹੁਲ ਗਾਂਧੀ ਨੂੰ ਸਮਝਾਉਂਦੇ ਨਜ਼ਰ ਆਏ। ਰਾਹੁਲ ਗਾਂਧੀ ਦੇ ਨਾਲ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਰਾਹੁਲ ਗਾਂਧੀ ਲੋਕਾਂ ਨਾਲ ਮਿਲਣਾ ਚਾਹੁੰਦੇ ਸਨ ਪਰ ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਰਾਵੀ ਦਰਿਆ ਦੇ ਪਾਰ ਜਾਣ ਤੋਂ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਸਨ। ਚੰਨੀ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਹੜ੍ਹ ਤੋਂ ਪਹਿਲਾਂ ਕੋਈ ਵੀ ਇੰਤਜ਼ਾਮ ਨਹੀਂ ਕੀਤਾ ਜਿਸ ਕਰਕੇ ਇਹ ਹੜ੍ਹ ਆਈ ਹੈ ਅਤੇ ਲੋਕਾਂ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਇਸ ਮਾਮਲੇ ‘ਤੇ ਗੁਰਦਾਸਪੁਰ ਤੋਂ ਮੈਂਬਰ ਆਫ਼ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਲੋਕਾਂ ਨਾਲ ਮਿਲਣ ਆਏ ਸਨ, ਉਨ੍ਹਾਂ ਨੂੰ ਰਸਤੇ ਵਿੱਚ ਰੋਕਣ ਦਾ ਜਵਾਬ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਦੇਣਾ ਪਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਦੋਨੋ ਦਰਿਆਵਾਂ ਦਾ ਪਾਣੀ ਇਕੱਠਾ ਛੱਡ ਕੇ ਪੰਜਾਬ ਨੂੰ ਪਾਣੀ ਵਿੱਚ ਡੁਬੋ ਦਿੱਤਾ ਹੈ, ਜਿਸ ਦੀ ਜਾਂਚ ਕੇਂਦਰ ਸਰਕਾਰ ਕਰੇ। ਇਸ ਮੌਕੇ ਪ੍ਰਤਾਪ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਰਾਹੁਲ ਗਾਂਧੀ ਦੇ ਸਮਰਥਨ ਵਿੱਚ ਪੰਜਾਬ ਸਰਕਾਰ ਨੂੰ ਘੇਰਿਆ।

PUBLISHED BY LMI DAILY NEWS PUNJAB

Jaspal Chandan

9/15/20251 min read

white concrete building
white concrete building

My post content