ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥੇ ਤੇ ਰੋਕ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ:ਡਾ ਕੇਜੇ ਸਿੰਘ
ਗੁਰਦਾਸਪੁਰ/ਸ੍ਰੀ ਹਰਗੋਬਿੰਦਪੁਰ ਸਾਹਿਬ 16 ਸਿਤੰਬਰ 2025 (ਜਸਪਾਲ ਚੰਦਨ) ਭਾਰਤ ਸਰਕਾਰ ਵੱਲੋਂ ਸਿੱਖ ਧਰਮ ਦੇ ਬਾਨੀ ਅਤੇ ਜਗਤ ਗੁਰੂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਹਰ ਸਾਲ ਪਾਕਿਸਤਾਨ ਵਿੱਚ ਸਥਿਤ ਗੁਰੂ ਸਾਹਿਬ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਦਰਸ਼ਨ ਨੂੰ ਜਾਦਾ ਹੈ ਪਰ ਇਸ ਸਾਲ ਭਾਰਤ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਹੈ ਡਾ ਕਮਲਜੀਤ ਸਿੰਘ ਕੇਜੇ ਸਾਬਕਾ ਅਬਜਰਵਰ ਅਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਮੋਦੀ ਸਰਕਾਰ ਦਾ ਇਸ ਫੈਸਲੇ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਜੇਕਰ ਦੋਵੇ ਮੁਲਕਾਂ ਵਿੱਚ ਕ੍ਰਿਕਟ ਮੈਚ ਖੇਡੇ ਜਾ ਸਕਦੇ ਹਨ ਤਾਂ ਫੇਰ ਤਾਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਕਿਉਂ ਨਹੀਂ ਜਾ ਸਕਦਾ। ਜੇਕਰ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਸਰਹੱਦਾਂ ਤੇ ਅਮਨ ਸ਼ਾਂਤੀ ਚਾਹੁੰਦੀਆਂ ਹਨ ਤਾਂ ਇਸ ਲਈ ਜ਼ਰੂਰੀ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਸਬੰਧ ਆਪਸ ਵਿੱਚ ਸੁਖਾਵੇਂ ਹੋਣ ਤਾ ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ ਹੋਏ ਸਮਝੌਤੇ ਅਨੁਸਾਰ ਹਰ ਸਾਲ ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਂਦੇ ਹਨ, ਪ੍ਰੰਤੂ ਭਾਰਤ ਸਰਕਾਰ ਵੱਲੋਂ ਇਸ ਵਾਰ ਲਏ ਗਏ ਫ਼ੈਸਲੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮੌਕੇ ਸਮਾਗਮਾਂ ਵਿੱਚ ਸ਼ਮੂਲੀਅਤ ਤੋਂ ਸਿੱਖ ਸੰਗਤ ਨੂੰ ਵਾਂਝੇ ਰੱਖਣਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਵਿਸ਼ਵਭਰ ਵਿੱਚ ਵੱਸਦੀ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਉਂਦੀ ਹੈ ਅਤੇ ਸ੍ਰੀ ਨਨਕਾਣਾ ਸਾਹਿਬ ਗੁਰੂ ਸਾਹਿਬ ਜੀ ਦਾ ਜਨਮ ਅਸਥਾਨ ਹੋਣ ਕਰਕੇ ਹਰ ਸਾਲ ਹਜ਼ਾਰਾਂ ਹੀ ਸਿੱਖ ਸੰਗਤਾਂ ਇੱਥੇ ਨਤਮਸਤਕ ਹੋਣ ਪੁੱਜਦੀਆਂ ਹਨ। ਦੋਵੇਂ ਦੇਸ਼ਾਂ ਵਿਚਕਾਰ ਪਿਛਲੇ ਸਮੇਂ ਜੋ ਵੀ ਤਲਖ਼ੀ ਵਾਲਾ ਮਾਹੌਲ ਬਣਿਆ ਸੀ ਇਸ ਦਾ ਅਸਰ ਕਿਸੇ ਵੀ ਵਿਸ਼ੇਸ਼ ਭਾਈਚਾਰਿਆਂ ਦੇ ਸਬੰਧਾਂ ਉੱਤੇ ਨਹੀਂ ਪੈਣਾ ਚਾਹੀਦਾ ਬਲਕਿ ਸਦਭਾਵਨਾ ਤੇ ਗੱਲਬਾਤ ਨਾਲ ਮਸਲੇ ਹੱਲ ਕਰਨੇ ਚਾਹੀਦੇ ਹਨ ਨਾਲ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਕਿ ਇਹ ਯਕੀਨੀ ਬਣਾਵੇ ਕਿ ਜੇਕਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਆਉਂਦਾ ਹੈ ਤਾਂ ਉਹ ਉਨ੍ਹਾਂ ਦੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਲੈਣਗੇ। ਨਾਲ ਹੀ ਕਿਹਾ ਭਾਰਤ ਪਾਕਿ ਦੀ ਵੰਡ ਸਮੇ 1947 ਵਿੱਚ ਸੱਭ ਤੋਂ ਵੱਧ ਕੁਰਬਾਨੀਆਂ ਅਤੇ ਨੁਕਸਾਨ ਪੰਜਾਬੀਆਂ ਦਾ ਹੋਇਆ ਨਾਲ ਕਰੀਬ ਦੱਸ ਲੱਖ ਪੰਜਾਬੀਆਂ ਦੇ ਲੂਹ ਨਾਲ ਮੁਲਕ ਆਜ਼ਾਦ ਹੋਇਆ ਅਤੇ ਵੱਡਾ ਸੰਤਾਪ ਪੰਜਾਬੀਆਂ ਆਪਣੇ ਸਿਰ ਤੇ ਹੰਢਾਇਆ ਪਰ ਅਫਸੋਸ ਸਮੇਂ ਸਮੇਂ ਦੀਆਂ ਕੇਂਦਰ ਦੀਆਂ ਸਰਕਾਰਾਂ ਵੱਲੋਂ ਪੰਜਾਬ ਅਤੇ ਖਾਸ ਕਰ ਸਿੱਖ ਕੌਮ ਨਾਲ ਹਮੇਸ਼ਾਂ ਵਿਤਕਰਾ ਕੀਤਾ ਗਿਆ ਕੋਈ ਵਾਰ ਪੰਜਾਬ ਅਤੇ ਖਾਸ ਕਰ ਸਿੱਖ ਕੌਮ ਤੇ ਥੋਪੇ ਜਾਂਦੇ ਅਜਿਹੇ ਗਲਤ ਫੈਸਲੇ ਤੇ ਸਿੱਖ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਬੇਗਾਨਿਆਂ ਦਾ ਅਹਿਸਾਸ ਕਰਵਾਇਆ ਆਪਣੇ ਹੀ ਦੇਸ਼ ਵਿਚ ਕਰਵਾਇਆ ਜਾਂਦਾ ਹੈ ਜਦ ਕਿ ਵੰਡ ਤੋਂ ਲੈਕੇ ਹੁਣ ਤੱਕ ਸਰਹੱਦਾਂ ਤੇ ਸਭ ਤੋਂ ਸ਼ਹਾਦਤਾਂ ਪੰਜਾਬ ਦੀਆਂ ਪੁੱਤਾਂ ਦੀਆਂ ਹਨ ਇਸ ਲਈ ਮੋਦੀ ਸਰਕਾਰ ਇਸ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈਣਾ ਚਾਹੀਦਾ ਹੈ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਸਿੱਖ ਜਥੇ ਦੀ ਸੁਰਖਿਆ ਦਾ ਸਖ਼ਤ ਪ੍ਰਬੰਧ ਕਰੇ ਅਤੇ ਸਿੱਖ ਆਪਣੇ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ।
PUBLISHED BY LMI DAILY NEWS PUNJAB
My post content
