ਪੁਰਾਣਾ ਬਲੜ੍ਹਵਾਲ ’ਚ ਸਾਬਕਾ ਫੌਜੀ ਅਫਸਰ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ ਪਿਛਲੇ ਕੁਝ ਦਿਨਾਂ ਤੋਂ 50 ਲੱਖ ਰੁਪਏ ਦੀ ਕੀਤੀ ਜਾ ਰਹੀ ਸੀ ਮੰਗ
ਸ੍ਰੀ ਹਰਗੋਬਿੰਦਪੁਰ ਸਾਹਿਬ 16 ਸਿਤੰਬਰ 2025 (ਜਸਪਾਲ ਚੰਦਨ) — ਗੁਰਦਾਸਪੁਰ ਦੇ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਪੁਰਾਣਾ ਬਲੜ੍ਹਵਾਲ ਵਿੱਚ ਕੱਲ੍ਹ ਰਾਤ ਇਕ ਦਹਿਸ਼ਤਜਨਕ ਘਟਨਾ ਸਾਹਮਣੇ ਆਈ, ਜਦੋਂ ਸਾਬਕਾ ਫੌਜੀ ਅਫਸਰ ਸੁਖਦੇਵ ਸਿੰਘ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਮਿਲੀ ਜਾਣਕਾਰੀ ਮੁਤਾਬਕ, ਸੁਖਦੇਵ ਸਿੰਘ ਨੂੰ ਪਿਛਲੇ ਕੁਝ ਦਿਨਾਂ ਤੋਂ ਅਣਪਛਾਤੇ ਵਿਅਕਤੀਆਂ ਵੱਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਸਬੰਧੀ ਉਸਨੇ 21 ਸਤੰਬਰ ਨੂੰ ਥਾਣਾ ਘੁਮਾਣ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਥਾਣਾ ਘੁਮਾਣ ਦੇ ਐਸ.ਐਚ.ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ। ਕੱਲ੍ਹ ਰਾਤ ਗੋਲੀਆਂ ਚੱਲਣ ਤੋਂ ਬਾਅਦ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਘਟਨਾ ਬਾਰੇ ਜਦੋਂ ਪੀੜਤ ਪਰਿਵਾਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਦੇ ਦੋਵੇਂ ਪੁੱਤਰ ਵਿਦੇਸ਼ ਵਿੱਚ ਰੋਜ਼ਗਾਰ ਲਈ ਗਏ ਹੋਏ ਹਨ।
PUBLISHED BY LMI DAILY NEWS PUNJAB
My post content
