ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਇੰਪਰੂਵਮੈਂਟ ਟਰੱਸਟ ਦਾ ਕੀਤਾ ਦੌਰਾ
ਜਲੰਧਰ, 18 ਸਤੰਬਰ :(ਰਮੇਸ਼ ਗਾਬਾ) ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਇੰਪਰੂਵਮੈਂਟ ਟਰੱਸਟ ਦਫ਼ਤਰ ਵਿਖੇ ਇੰਪਰੂਵਮੈਂਟ ਟਰੱਸਟ ਦੇ ਨਵੇਂ ਬਣੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੂੰ ਗੁਲਦਸਤਾ ਭੇਟ ਕਰਕੇ ਵਧਾਈ ਅਤੇ ਭਵਿੱਖੀ ਵਿਕਾਸ ਕਾਰਜਾਂ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਕੈਬਨਿਟ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਇੰਪਰੂਵਮੈਂਟ ਟਰੱਸਟ ਦਾ ਸ਼ਹਿਰ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ,ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਇੰਪਰੂਵਮੈਂਟ ਟਰੱਸਟ ਵਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਣੀਕ ਸਿੰਘ ਰੰਧਾਵਾ ਸ਼ਹਿਰ ਵਾਸੀਆਂ ਦੀ ਬਿਹਤਰੀ ਨੂੰ ਸਮਰਪਿਤ ਹੋ ਕੇ ਕੀਤੇ ਜਾਣ ਵਾਲੇ ਵਿਕਾਸ ਪ੍ਰੋਜੈਕਟ ਤੇਜੀ ਨਾਲ ਅੱਗੇ ਵਧਾਉਣਗੇ। ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਣੀਕ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵਲੋਂ ਉਹਨਾਂ ਨੂੰ ਲੋਕਾਂ ਦੀ ਸੇਵਾ ਲਈ ਸੌਂਪੀ ਗਈ ਵੱਡੀ ਜਿੰਮੇਵਾਰੀ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹਨ੍ਹਾਂ ਵਲੋਂ ਜਲੰਧਰ ਸ਼ਹਿਰ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਅਤੇ ਪੂਰੀ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਆਤਮ ਪ੍ਰਕਾਸ਼ ਸਿੰਘ ਬੱਬਲੂ ਵੀ ਮੌਜੂਦ ਸਨ। ----------------
PUBLISHED BY LMI DAILY NEWS PUNJAB
My post content
