ਅਵਤਾਰ ਨਗਰ ਕਲੌਨੀ ’ਚ 75 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਸੜਕਾਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਨੀਤ ਧੀਰ ਨੇ ਸੜਕਾਂ ਦਾ ਰੱਖਿਆ ਨੀਂਹ ਪੱਥਰ, ਗੁਣਵੱਤਾ ਤੇ ਸਮੇਂ ਸਿਰ ਮੁਕੰਮਲ ਹੋਣ ਦਾ ਦਿੱਤਾ ਭਰੋਸਾ

ਜਲੰਧਰ, 18 ਸਤੰਬਰ : (ਰਮੇਸ਼ ਗਾਬਾ)ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਨੀਤ ਧੀਰ ਵਲੋਂ ਅੱਜ ਵਾਰਡ ਨੰਬਰ 47 ਦੀ ਨਿਊ ਅਵਤਾਰ ਨਗਰ ਕਲੋਨੀ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਹਨਾਂ ਦੇ ਨਾਲ ਕੌਂਸਲਰ ਮਨਮੀਤ ਕੌਰ ਵੀ ਮੌਜੂਦ ਸਨ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਨ੍ਹਾਂ ਸੜਕੀ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਜਿਥੇ ਇਸ ਖੇਤਰ ਵਿੱਚ ਆਣਾ-ਜਾਣਾ ਹੋਰ ਸੁਖਾਲਾ ਹੋ ਜਾਵੇਗਾ ਉਥੇ ਸਥਾਨਕ ਲੋਕਾਂ ਅਤੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਮਿਲੇਗੀ। ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤੇ ਤਰਜੀਹ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਮੇਂ ਸਿਰ ਅਤੇ ਯੋਜਨਾਬੰਧ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਹਿਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਦਿਨ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਸੜਕਾਂ ਦਾ ਜਾਲ ਵਿਛਾਉਣ ਲਈ ਹੋਰ ਸੜਕੀ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਅਤੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਅਧਿਕਾਰੀਆਂ ਤੇ ਠੇਕੇਦਾਰਾਂ ਖਿਲਾਫ਼ ਸ਼ਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਮੇਅਰ ਵਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਨਾਲ ਸ਼ਹਿਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਅਵਤਾਰ ਨਗਰ ਕਲੋਨੀ ਦੇ ਵਸਨੀਕਾਂ ਵਲੋਂ ਕੈਬਨਿਟ ਮੰਤਰੀ ਦਾ ਨਵੇਂ ਸੜਕੀ ਪ੍ਰੋਜੈਕਟਾਂ ਨੂੰ ਆਰੰਭ ਕਰਨ ’ਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਸੁਖਾਲੇ ਆਪਸੀ ਸੰਪਰਕ ਵਿੱਚ ਸੁਧਾਰ ਹੋਵੇਗਾ ਉਥੇ ਹੀ ਸਥਾਨਕ ਲੋਕਾਂ ਲਈ ਸਹੂਲਤਾਂ ਵਿੱਚ ਵਾਧਾ ਹੋਵੇਗਾ।

PUBLISHED BY LMI DAILY NEWS PUNJAB

Ramesh Gaba

9/18/20251 min read

white concrete building during daytime
white concrete building during daytime

My post content