ਪੰਜਾਬ ਦੇ ਰਾਜਪਾਲ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਸੱਤ ਟਰੱਕਾਂ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਗਿਆ ਰਵਾਨਾ ਕੁਦ਼ਰਤੀ ਆਫ਼ਤਾ ਦੌਰਾਨ ਪੰਜਾਬੀਆਂ ਦੀ ਦ੍ਰਿੜ ਸੇਵਾ ਭਾਵਨਾ ਦੀ ਕੀਤੀ ਸ਼ਲਾਘਾ

ਜਲੰਧਰ, 20 ਸਤੰਬਰ :(ਰਮੇਸ਼ ਗਾਬਾ) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਅੱਜ ਜਲੰਧਰ ਦੇ ਬਾਬਾ ਮੋਹਨ ਦਾਸ ਆਸ਼ਰਮ ਤੋਂ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਦੇ 7 ਟਰੱਕਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਧਾਰਮਿਕ ਆਗੂ ਗੁਰੂ ਮਾਂ ਸੋਮਾ ਦੇਵੀ ਜੀ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਰਾਜਪਾਲ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਪਰ ਪੰਜਾਬੀਆਂ ਦੀ ਔਖੀ ਘੜੀ ਵਿੱਚ ਲੋੜਵੰਦਾਂ ਦੀ ਸਹਾਇਤਾ ਕਰਨ ਦੀ ਦ੍ਰਿੜ ਭਾਵਨਾ ਨੇ ਹਮੇਸ਼ਾਂ ਦੀ ਤਰ੍ਹਾਂ ਮਾਨਵਤਾ ਦੀ ਸੇਵਾ ਵਿੱਚ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਕੁਦਰਤੀ ਆਫ਼ਤਾ ਦੌਰਾਨ ਇਕਜੁੱਟਤਾ ਅਤੇ ਸੇਵਾ ਦੀ ਜੋ ਮਿਸਾਲ ਪੰਜਾਬ ਵਿੱਚ ਦੇਖਣ ਨੂੰ ਮਿਲੀ ਹੈ, ਉਸ ਦਾ ਦੇਸ਼ ਵਿੱਚ ਕਿਤੇ ਮੇਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਇਸ ਔਖੀ ਘੜੀ ਵਿਚੋਂ ਬਾਹਰ ਕੱਢਣ ਲਈ ਮਾਨਵਤਾ ਦਾ ਸਮੁੰਦਰ ਇਕਜੁੱਟ ਹੋ ਕੇ ਖੜ੍ਹ ਗਿਆ। ਇਸ ਮੌਕੇ ਰਾਜਪਾਲ ਵਲੋਂ ਬਾਬਾ ਮੋਹਨ ਦਾਸ ਟਰੱਸਟ ਵਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਵਲੋਂ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਦੇ 7 ਟਰੱਕ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਧਰਮ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਤੋਂ ਇਲਾਵਾ ਟਰੱਸਟ ਹਮੇਸ਼ਾਂ ਹੀ ਮਨੁੱਖਤਾ ਦੀ ਸੇਵਾ ਲਈ ਮੋਹਰੀ ਹੋ ਕੇ ਅੱਗੇ ਆਇਆ ਹੈ। ਇਸ ਤੋਂ ਪਹਿਲਾਂ ਜਲੰਧਰ ਪ੍ਰਸ਼ਾਸਨ ਵਲੋਂ ਆਸ਼ਰਮ ਵਿਖੇ ਪਹੁੰਚਣ ’ਤੇ ਰਾਜਪਾਲ ਜੀ ਦਾ ਸਵਾਗਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵਲੋਂ ਅਧਿਆਤਮਿਕ ਸਥਾਨ ’ਤੇ ਮੱਥਾ ਟੇਕਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਮਾ ਜੋਤੀ ਵਰਮਾ, ਲਵਨਿੰਦਰ ਵਰਮਾ, ਰਾਜੀਵ ਬੇਰੀ, ਹਰਨੇਕ ਸਿੰਘ, ਪਦਮ ਪਾਂਡੇ, ਆਂਚਲ ਗੁਪਤਾ, ਨਵੀਨ ਸ਼ਰਮਾ, ਸਵਿੰਦਰ ਤੇਜਪਾਲ ਅਤੇ ਟਰੱਸਟ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

PUBLISHED BY LMI DAILY NEWS PUNJAB

Ramesh Gaba

9/20/20251 min read

white concrete building during daytime
white concrete building during daytime

My post content