ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਕੈਂਪ ਲਗਾਉਣਾ ਸ਼ਲਾਘਾਯੋਗ ਕਦਮ,,ਨਾਗਰਾ, ਹੈਲਥ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜੇ ਕਾਫੀ ਰਾਹਤ ਭਰੇ
ਗੁਰਦਾਸਪੁਰ/ ਸ੍ਰੀ ਹਰਗੋਬਿੰਦਪੁਰ ਸਾਹਿਬ 20 ਸਿਤੰਬਰ (ਜਸਪਾਲ ਚੰਦਨ) ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਫ਼ ਸੁਥਰੀ ਸੋਚ ਸਦਕਾ ਮੈਡੀਕਲ ਕੈਂਪ ਲਗਾਉਣਾ ਸ਼ਲਾਘਾਯੋਗ ਉਪਰਾਲਾ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਬਲਾਕ ਪ੍ਰਧਾਨ ਜਸਬੀਰ ਸਿੰਘ ਨਾਗਰਾ ਨੇ ਕਿਹਾ ਕਿ ਬਿਆਸ ਅਤੇ ਰਾਵੀ ਦਰਿਆ ਵਿੱਚ ਆਏ ਹੜ੍ਹ ਕਾਰਨ ਜਿੱਥੇ ਜ਼ਮੀਨਾਂ, ਫਸਲਾਂ,ਅਤੇ ਘਰਾਂ ਦੇ ਵੱਡੇ ਨੁਕਸਾਨ ਨੂੰ ਵੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਐਮ ਪੀ,ਐਮ ਐਲ ਏ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਲੋਕਾ ਨਾਲ ਦਿਨ ਰਾਤ ਸੰਪਰਕ ਬਣਾ ਕੇ ਰੱਖਿਆ ਅਤੇ ਹਰ ਸੰਭਵ ਸਹਾਇਤਾ ਉਨ੍ਹਾਂ ਤੱਕ ਪਹੁੰਚਾਈ ਜਾ ਰਹੀ ਹੈ ਉੱਥੇ ਹੀ ਪਾਣੀ ਘੱਟਣ ਕਾਰਨ ਕਈ ਭਿਆਨਕ ਬਿਮਾਰੀਆਂ ਉਤਪੰਨ ਹੋਣ ਦੇ ਡਰ ਨੂੰ ਵੇਖਿਆ ਪੰਜਾਬ ਸਰਕਾਰ ਵੱਲੋਂ ਮੈਡੀਕਲ ਕੈਂਪ ਲਗਾਏ ਗਏ ਸਨ ਜਿਨ੍ਹਾਂ ਵਿੱਚ ਲੋਕਾਂ ਦਾ ਹਰ ਪ੍ਰਕਾਰ ਦਾ ਚੈਕ ਅੱਪ ਕੀਤਾ ਜਾ ਰਿਹਾ ਹੈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਂ ਰਹੀਆਂ ਹਨ ਜਿਨ੍ਹਾਂ ਨਾਲ਼ ਹੁਣ ਤੱਕ ਬਹੁ ਗਿਣਤੀ ਵਿੱਚ ਲੋਕਾਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਇਆ ਗਿਆ ਹੈ ਬਲਾਕ ਪ੍ਰਧਾਨ ਜਸਬੀਰ ਸਿੰਘ ਨਾਗਰਾ ਨੇ ਦੱਸਿਆ ਕਿ ਹੁਣ ਤੱਕ ਜੋ ਹੈਲਥ ਵਿਭਾਗ ਵੱਲੋਂ ਅੰਕੜੇ ਪੇਸ਼ ਕੀਤੇ ਗਏ ਹਨ ਉਨ੍ਹਾਂ ਵਿੱਚ ਬਹੁਤ ਰੋਗਾਂ ਨੂੰ ਕਵਰ ਕਰਨ ਸਫਲਤਾ ਹਾਸਲ ਕੀਤੀ ਹੈ
PUBLISHED BY LMI DAILY NEWS PUNJAB
My post content
