ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਗੁਰਦਾਸਪੁਰ 4 ਜਨਵਰੀ 2025 (ਰਜਿੰਦਰ ਕੁਮਾਰ) ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਸੈਂਕੜਿਆਂ ਦੀ ਤਦਾਦ ਵਿੱਚ ਸੰਗਤਾਂ ਨੇ ਸਮੂਲੀਅਤ ਕੀਤੀ ਨਿਹੰਗ ਸਿੰਘਾਂ ਨੇ ਗਤਕੇ ਦੇ ਜੋਰ ਦਿਖਾ ਕੇ ਸੰਗਤਾਂ ਦਾ ਮਨੋਰੰਜਨ ਕੀਤਾ ਗੁਰਦਾਸਪੁਰ ਹਲਕਾ ਵਿਧਾਇਕ ਬਰਿੰਦਰਜੀਤ ਸਿੰਘ ਪਾਹੜਾ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜਨਮ ਦਿਹਾੜੇ ਦੀ ਵਧਾਈ ਦਿੱਤੀ ਤੇ ਪੰਜ ਪਿਆਰਿਆਂ ਨੂੰ ਸਰੋਪੇ ਪਾ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪਿਆਰ ਨਾਲ ਰਲ ਮਿਲ ਕੇ ਧਰਮਾਂ ਤੋਂ ਉੱਪਰ ਉੱਠ ਕੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨੀ ਚਾਹੀਦੀ ਹੈ ਤਾਂ ਜੋ ਪਿਆਰ ਦੀ ਸਾਂਝ ਵੱਧ ਸਕੇ ਸਾਰੇ ਹੀ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ
DIGITAL MEDIA NEWS LMI TV PUNJAB


My post content
